ਜੈਤਸਰੀ ਮਹਲਾ ੯ ॥
ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥
🎙
ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਵਾਲੇ
ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ)
ਗੁਰੂ ਰੂਪ ਸਾਧ ਸੰਗਤ ਜੀਓ
ਭੁੱਲਾਂ ਚੁੱਕਾਂ ਦੀ ਮਾਫੀ ਬਕਸ਼ੋ ਜੀ
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Waheguru Ji Ka Khalsa
Waheguru Ji Ki Fateh Ji
DOWNLOAD